December 24, 2024 10:20 pm

ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਛੁਟਕਾਰਾ ਪਾਉਣ ਲਈ ਲੋਕ ਸਭਾ ਚੋਣ ਮਹੱਤਵਪੂਰਨ :- ਡਾ. ਧਰਮਵੀਰ ਗਾਂਧੀ

ਪਾਤੜਾਂ, 21 ਅਪ੍ਰੈਲ  :- ਬਾਬਾ ਭੀਮ ਰਾਓ ਅੰਬੇਡਕਰ ਵੱਲੋਂ ਸਿਰਜੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ, ਧਰਮ ਨਿਰਪੱਖਤਾ, ਬੁਨਿਆਦੀ ਸਹੂਲਤਾਂ, ਮਨੁੱਖੀ ਅਧਿਕਾਰਾਂ, ਆਰਥਿਕ ਤੇ ਧਾਰਮਿਕ ਆਜ਼ਾਦੀ ਅਤੇ ਸਮਾਜਿਕ ਵਿਕਾਸ ਦੀ ਬਹਾਲੀ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਛੁਟਕਾਰਾ ਪਾਉਣ ਲਈ ਲੋਕ ਸਭਾ ਚੋਣ ਮਹੱਤਵਪੂਰਨ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਰਹਿਨੁਮਾਈ ਹੇਠ ਪਿੰਡ ਬਣਵਾਲਾ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਦੀ ਅਪੀਲ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁੱਕਰ ਕੇ ਦੇਸ਼ ਦੇ ਅੰਨਦਾਤੇ ਨਾਲ ਵਾਅਦਾਖਿਲਾਫੀ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਮਨਵਾਉਣ ਸੰਘਰਸ਼ ਕਰਦੇ ਕਿਸਾਨਾਂ ਉੱਤੇ ਹਰਿਆਣਾ ਪੁਲੀਸ ਤੇ ਸੁਰੱਖਿਆ ਬਲਾਂ ਨੇ ਅਣਮਨੁੱਖੀ ਅੱਤਿਆਚਾਰ ਕਰਦਿਆਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ‘ਆਪ’ ਦੀ ਅਜੋਕੀ ਲੀਡਰਸ਼ਿਪ ਆਪਣੇ ਪੁਰਾਣੇ ਸਿਧਾਂਤਾਂ ਨੂੰ ਭੁਲਾ ਕੇ ਆਮ ਪਾਰਟੀਆਂ ਵਰਗੀ ਪਾਰਟੀ ਹੋ ਗਈ ਹੈ, ਪੰਜਾਬ ਵਿੱਚ ਸਿਖਰਾਂ ਨੂੰ ਛੋਹ ਰਹੇ ਭ੍ਰਿਸ਼ਟਾਚਾਰ ਤੋਂ ਦੁਖੀ ਲੋਕ ਭਾਜਪਾ ਅਤੇ ‘ਆਪ’ ਦੇ ਉਮੀਦਵਾਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਮਨ ਬਣਾਈਂ ਬੈਠੇ ਹਨ।

Up Skill Ninja