December 24, 2024 10:45 pm

ਬਸਪਾ ਨੇ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਉਮੀਦਵਾਰ ਐਲਾਨਿਆ

 

ਜਲੰਧਰ, 28 ਅਪ੍ਰੈਲ  ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓ ਬੀ ਸੀ ਵਰਗ ਨਾਲ ਸਬੰਧਤ ਦਵਿੰਦਰ ਸਿੰਘ ਰਾਮਗੜ੍ਹੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜ੍ਹੀਆ ਬੋਰਡ ਪੰਜਾਬ ਦੇ ਪ੍ਰਧਾਨ ਵੀ ਹਨ, ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 10 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 9 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹਨ।

 

Up Skill Ninja