December 24, 2024 7:53 am

ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਨਵਾਂ ਸ਼ਹਿਰ ਆਉਣਗੇ

ਨਵਾਂਸ਼ਹਿਰ :- ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਨਵਾਂ ਸ਼ਹਿਰ ਆਉਣਗੇ। ਉਹ ਪਾਰਟੀ ਵੱਲੋਂ ਮਹਾਲੋਂ ਬਾਈਪਾਸ ’ਤੇ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਪੰਜਾਬ ’ਚ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਦੀ ਅਪੀਲ ਕਰਨਗੇ। ਬਸਪਾ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਸਥਾਨਕ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੂਬਾ ਪ੍ਰਧਾਨ ਤੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਲਈ ਕਾਰਗਰ ਸਿੱਧ ਹੋਵੇਗੀ।

Up Skill Ninja