December 24, 2024 6:38 am

ਆਮ ਆਦਮੀ ਪਾਰਟੀ ਨੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾਉਣ ਦਾ ਐਲਾਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਮਨਜ਼ੂਰੀ ਦੇਣ ਲਈ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਸੀ। ਅਰਵਿੰਦ ਕੇਜਰੀਵਾਲ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਤਿਸ਼ੀ ਨੂੰ ਵੱਧ ਤੋਂ ਵੱਧ ਮੰਤਰਾਲੇ ਦਿੱਤੇ ਸਨ। ਦਿੱਲੀ ਦੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਆਤਿਸ਼ੀ ਕਾਫ਼ੀ ਸੁਰਖੀਆਂ ‘ਚ ਰਹੀ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ 9 ਮਾਰਚ 2023 ਨੂੰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਕੈਬਨਿਟ ਮੰਤਰੀ ਬਣਾਇਆ। ਮੌਜੂਦਾ ਸਰਕਾਰ ਵਿੱਚ ਆਤਿਸ਼ੀ ਕੋਲ ਸਿੱਖਿਆ, ਪਾਣੀ, ਵਿੱਤ, ਲੋਕ ਨਿਰਮਾਣ ਵਿਭਾਗ, ਬਿਜਲੀ, ਕਾਨੂੰਨ ਸਮੇਤ ਕੁੱਲ 14 ਮੰਤਰਾਲੇ ਹਨ। ਆਤਿਸ਼ੀ ਇਕੱਲੇ ਅਜਿਹੇ ਮੰਤਰੀ ਹਨ, ਜਿਨ੍ਹਾਂ ਕੋਲ ਇੰਨੇ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ‘ਚ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਆਤਿਸ਼ੀ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ‘ਚ ਸਭ ਤੋਂ ਅੱਗੇ ਸੀ।

Up Skill Ninja