December 24, 2024 7:24 am

ਕੋਰੋਨਾ ਕਾਲ ਦੌਰਾਨ ਲੋਕਾਂ ’ਤੇ ਦਰਜ ਹੋਏ ਕੇਸ ਅਦਾਲਤ ਨੇ ਕੀਤੇ ਰੱਦ

ਚੰਡੀਗੜ੍ਹ :- ਕੋਰੋਨਾ ਕਾਲ ਦੌਰਾਨ ਜਿਨ੍ਹਾਂ ਲੋਕਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿਚ ਆਮ ਲੋਕਾਂ ਖ਼ਿਲਾਫ਼ ਦਰਜ 1112 ਐਫ਼.ਆਈ.ਆਰਜ਼. ਨੂੰ ਇਕੋ ਸਮੇਂ ਰੱਦ ਕਰ ਦਿੱਤਾ ਹੈ। ਪੰਜਾਬ ਵਿਚ 859, ਹਰਿਆਣਾ ਵਿਚ 169 ਅਤੇ ਚੰਡੀਗੜ੍ਹ ਵਿਚ 84 ਐਫ਼.ਆਈ.ਆਰ. ਹਾਈ ਕੋਰਟ ਨੇ ਰੱਦ ਕਰ ਦਿੱਤੀਆਂ ਹਨ। ਇਹ ਸਾਰੀਆਂ ਐਫ਼.ਆਈ.ਆਰਜ਼. 15 ਮਾਰਚ, 2020 ਤੋਂ 28 ਮਾਰਚ, 2022 ਦਰਮਿਆਨ ਦਰਜ ਕੀਤੀਆਂ ਗਈਆਂ ਸਨ। ਜਦੋਂ ਲਾਕਡਾਊਨ ਅਤੇ ਕੋਰੋਨਾ ਪ੍ਰੋਟੋਕੋਲ ਤੋੜਨ ਲਈ ਆਮ ਲੋਕਾਂ ’ਤੇ ਕੇਸ ਦਰਜ ਕੀਤੇ ਗਏ ਸਨ, ਇਸ ਦੌਰਾਨ ਲੋਕਾਂ ਨੂੰ ਘਰਾਂ ਵਿਚ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਸਨ। ਹਾਈ ਕੋਰਟ ਨੇ ਕਿਹਾ, ਉਹ ਅਜਿਹੇ ਹਾਲਾਤ ਸਨ, ਜਦੋਂ ਲੋਕਾਂ ਨੂੰ ਭੋਜਨ, ਦਵਾਈਆਂ ਅਤੇ ਹੋਰ ਮਜ਼ਬੂਰੀਆਂ ਕਾਰਨ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ। ਹੁਣ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਇਸ ਲਈ ਇਹ ਸਾਰੇ ਕੇਸ ਰੱਦ ਕੀਤੇ ਜਾਂਦੇ ਹਨ।

Up Skill Ninja