ਨਵੀਂ ਦਿੱਲੀ :- ਮੁੱਖ ਚੋਣ ਅਧਿਕਾਰੀ ਨੇ ਅੱਜ ਦੁਪਹਿਰ 2 ਵਜੇ ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2025 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ 2025 ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਚੋਣਾਂ ਵਿਚ ਰੁਚੀ ਰੱਖਣ ਵਾਲਿਆਂ ਕੋਲ ਇਕ ਮਹੀਨੇ ਦਾ ਸਮਾਂ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ।