December 24, 2024 10:55 pm

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ, ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ

ਮੁਹਾਲੀ, 18 ਅਪ੍ਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 650/645 ਅੰਕ ਲੈ ਕੇ ਦੂਜਾ ਅਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਕਾਲਾ (ਅੰਮ੍ਰਿਤਸਰ) ਦੀ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 650/645 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ। ਇਸ ਮੌਕੇ ਸਿੱਖਿਆ ਬੋਰਡ ਦੇ ਉਪ ਸਕੱਤਰ ਡਾਕਟਰ ਗੁਰਮੀਤ ਕੌਰ ਤੇ ਸਹਾਇਕ ਸਕੱਤਰ ਰਣਜੀਤ ਕੌਰ ਮੌਜੂਦ ਸਨ।

Up Skill Ninja