December 24, 2024 7:23 am

ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ਵਿਚ ਸ਼ਾਮਲ

ਜਲੰਧਰ : ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇ. ਪੀ. ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਕੇ. ਪੀ. ਦੁਆਬੇ ਵਿਚ ਕਾਂਗਰਸ ਦਾ ਵੱਡਾ ਚਿਹਰਾ ਸਨ ਅਤੇ ਲਗਾਤਾਰ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਦਰਅਸਲ ਕੇ. ਪੀ. ਜਲੰਧਰ ਤੋਂ ਲੋਕ ਸਭਾ ਟਿਕਟ ਦੇ ਦਾਅਵੇਦਾਰ ਸਨ ਪਰ ਪਾਰਟੀ ਨੇ ਇਥੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿਚ ਉਤਾਰ ਦਿੱਤਾ। ਹੁਣ ਕੇ. ਪੀ. ਨੇ ਸਦਾ ਲਈ ਕਾਂਗਰਸ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ ।

 

Up Skill Ninja