ਸ੍ਰੀ ਫ਼ਤਹਿਗੜ੍ਹ ਸਾਹਿਬ (ਨਿਰਮਲ ਦੋਸਤ) ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ-ਜਿਲ੍ਹਾ ਚੋਣ ਅਫਸਰ, ਸ੍ਰੀ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 1 ਜੂਨ ਨੂੰ ਪਈਆਂ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ 2024 (ਦਿਨ ਮੰਗਲਵਾਰ) ਨੂੰ ਹੋਣੀ ਹੈ। ਇਸ ਦੇ ਮੱਦੇਨਜ਼ਰ ਆਬਕਾਰੀ ਕਮਿਸ਼ਨਰ, ਪੰਜਾਬ ਅਤੇ ਮੁੱਖ ਚੋਣਕਾਰ ਅਫਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਦੀ ਵਿਕਰੀ ਸਬੰਧੀ 03 ਜੂਨ ਨੂੰ ਰਾਤ 12.00 ਵਜੇ ਤੋਂ 04 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਰਾਤ 12.00 ਵਜੇ ਤਕ ਨੂੰ “ਡਰਾਈ ਡੇਅ” ਐਲਾਨਿਆ ਹੈ। ਜਿਸ ਸਬੰਧੀ ਜ਼ਿਲ੍ਹੇ ਵਿਚ ਵੱਖੋ ਵੱਖ ਥਾਈਂ ਚੈਕਿੰਗ ਕੀਤੀ ਗਈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਾਜ਼ਮੀ ਹੈ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। “ਡਰਾਈ ਡੇਅ” ਸਬੰਧੀ ਜਾਰੀ ਹੁਕਮ, ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ/ਅਹਾਤੇ/ ਕਲੱਬਾਂ/ਢਾਬਿਆਂ/ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜ਼ਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਵੀ ਲਾਗੂ ਹਨ।
“ਡਰਾਈ ਡੇਅ” ਤਹਿਤ ਸ਼ਰਾਬ ਦੇ ਠੇਕੇ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਬੰਦ ਰਹਿਣਗੇ ਕਿਹਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
- Jantak Post
- June 2, 2024
- 7:19 pm
Post Views: 92
Recent Posts
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
December 4, 2024
No Comments
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੰਡਾ ਗਰੁੱਪ ਦੇ ਦੋ ਸਾਥੀ ਕੀਤੇ ਕਾਬੂ
November 22, 2024
No Comments
ਪੰਜਾਬੀ ਗਾਇਕ ਗੈਰੀ ਸੰਧੂ ’ਤੇ ਵਿਅਕਤੀ ਵਲੋਂ ਹਮਲਾ, ਵੀਡੀਓ ਹੋਈ ਵਾਇਰਲ
November 18, 2024
No Comments
ਖੇਡਾਂ ਵਤਨ ਪੰਜਾਬ ਦੀਆਂ ਸੀਜਨ 3 ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ,ਟਾਹਲੀਆਣਾ ਸਾਹਿਬ,ਰਾਏਕੋਟ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ
November 18, 2024
No Comments
ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ
November 18, 2024
No Comments