ਵੱਖ ਵੱਖ ਸਿਆਸੀ ਆਗੂਆਂ ਤੋਂ ਇਲਾਵਾ ਉਦਯੋਗ ਜਗਤ ਅਤੇ ਬਾਲੀਵੁੱਡ ਇੰਡਸਟਰੀ ਵੱਲੋਂ ਵੀ ਦੁੱਖ ਪ੍ਰਗਟ ਕਰਦਿਆਂ ਸੰਦੇਸ਼ ਸਾਂਝੇ ਕੀਤੇ ਜਾ ਰਹੇ ਹਨ
ਭਾਰਤ ਦੇ ਉੱਘੇ ਉਦਯੋਗਪਤੀ ਅਤੇ ਬਹੁਤ ਹੀ ਉਦਾਰ ਵਿਅਕਤੀ ਰਤਨ ਟਾਟਾ 86 ਸਾਲ ਦੇ ਸਨ, ਉਨ੍ਹਾਂ ਦਾ ਜਨਮ 28 ਦਸੰਬਰ 1937 ਨੂੰ ਹੋਇਆ ਸੀ। ਉਹ 1991 ਤੋਂ 2012 ਤੱਕ ਟਾਟਾ ਗਰੁੱਪ ਦੇ ਚੇਅਰਮੈਨ ਰਹੇ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੇ ਵਪਾਰਕ ਖੇਤਰ ਵਿੱਚ ਕਈ ਰਿਕਾਰਡ ਕਾਇਮ ਕੀਤੇ ਅਤੇ ਦੇਸ਼ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਘਰਾਣਿਆਂ ਵਿੱਚੋਂ ਇੱਕ ਟਾਟਾ ਗਰੁੱਪ ਨੂੰ ਉਚਾਈਆਂ ‘ਤੇ ਪਹੁੰਚਾਇਆ। ਰਤਨ ਟਾਟਾ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਹਾਲਾਂਕਿ ਦੇਸ਼ ਉਨ੍ਹਾਂ ਨੂੰ ਕਦੇ ਨਹੀਂ ਭੁੱਲੇਗਾ। ਉਨ੍ਹਾਂ ਨੇ ਦੇਸ਼ ਲਈ ਕਈ ਮਹਾਨ ਕੰਮ ਕੀਤੇ ਹਨ। ਰਤਨ ਟਾਟਾ ਨੇ ਟਾਟਾ ਗਰੁੱਪ ਨੂੰ ਉਚਾਈਆਂ ‘ਤੇ ਲਿਜਾਣ ‘ਚ ਸਭ ਤੋਂ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਨੇ ਦੇਸ਼ ਅਤੇ ਆਮ ਲੋਕਾਂ ਲਈ ਕਈ ਅਜਿਹੇ ਕੰਮ ਕੀਤੇ, ਜਿਨ੍ਹਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਰਤਨ ਟਾਟਾ ਇੱਕ ਉਦਾਰ ਵਿਅਕਤੀ ਸਨ ਅਤੇ ਮੁਸੀਬਤ ਦੇ ਸਮੇਂ ਦੇਸ਼ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ । ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਰਤਨ ਟਾਟਾ ਦੀ ਸਿਹਤ ਵਿਗੜਨ ਦੀ ਖਬਰ ਆਈ ਸੀ, ਜਿਸ ਤੋਂ ਕੁਝ ਘੰਟਿਆਂ ਬਾਅਦ ਖੁਦ ਰਤਨ ਟਾਟਾ ਦੇ ਐਕਸ (ਟਵਿਟਰ) ਹੈਂਡਲ ਤੋਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ। ਇਸ ਪੋਸਟ ਵਿੱਚ ਲਿਖਿਆ ਗਿਆ ਸੀ ਕਿ ਮੇਰੇ ਬਾਰੇ ਚਿੰਤਾ ਕਰਨ ਲਈ ਸਾਰਿਆਂ ਦਾ ਧੰਨਵਾਦ! ਮੈਂ ਬਿਲਕੁਲ ਠੀਕ ਹਾਂ। ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਮੈਂ ਉਮਰ-ਸਬੰਧਤ ਬਿਮਾਰੀਆਂ ਲਈ ਰੁਟੀਨ ਚੈੱਕਅਪ ਲਈ ਹਸਪਤਾਲ ਆਇਆ ਹਾਂ ਪਰ ਦੇਸ਼ ਨੂੰ ਦੁੱਖ ਹੋਵੇਗਾ ਕਿ ਉਹ ਇਸ ਵਾਰ ਹਸਪਤਾਲ ਤੋਂ ਵਾਪਸ ਨਹੀਂ ਆ ਸਕੇ ਅਤੇ ਹਮੇਸ਼ਾ ਲਈ ਆਪਣੀ ਆਖਰੀ ਯਾਤਰਾ ‘ਤੇ ਚੱਲ ਪਏ। ਉਦਯੋਗਪਤੀ ਰਤਨ ਟਾਟਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਐਨਸੀਪੀਏ ਲਾਅਨ ਵਿਖੇ ਰੱਖਿਆ ਜਾਵੇਗਾ। ਜਿਸ ਉਪਰੰਤ ਮ੍ਰਿਤਕ ਦੇਹ ਨੂੰ ਸ਼ਾਮ 4 ਵਜੇ ਅੰਤਿਮ ਯਾਤਰਾ ਲਈ ਲਿਜਾਇਆ ਜਾਵੇਗਾ। ਜਾਰੀ ਬਿਆਨ ਅਨੁਸਾਰ ਰਤਨ ਟਾਟਾ ਦਾ ਅੰਤਿਮ ਸੰਸਕਾਰ ਵਰਲੀ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਰਤਨ ਟਾਟਾ ਚੇਅਰਮੈਨ ਐਮਰੀਟਸ, ਟਾਟਾ ਸੰਨਜ਼ ਦਾ ਬੁੱਧਵਾਰ ਨੂੰ 86 ਸਾਲ ਦੀ ਉਮਰ ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤ ਸਰਕਾਰ ਦੀ ਤਰਫੋਂ ਉਦਯੋਗਪਤੀ ਰਤਨ ਟਾਟਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਦੇਸ਼ ਦੇ ਉੱਘੇ ਉਦਯੋਗਪਤੀ ਦੇ ਦੇਹਾਂਤ ਦੇ ਵੱਖ ਵੱਖ ਸਿਆਸੀ ਆਗੂਆਂ ਤੋਂ ਇਲਾਵਾ ਉਦਯੋਗ ਜਗਤ ਅਤੇ ਬਾਲੀਵੁੱਡ ਇੰਡਸਟਰੀ ਵੱਲੋਂ ਵੀ ਦੁੱਖ ਪ੍ਰਗਟ ਕਰਦਿਆਂ ਸੰਦੇਸ਼ ਸਾਂਝੇ ਕੀਤੇ ਜਾ ਰਹੇ ਹਨ।