December 24, 2024 12:25 am

ਬਠਿੰਡਾ :- ਗ੍ਰਾਮ ਪੰਚਾਇਤ ਚੋਣਾਂ ਵਿੱਚ ਆਪ ਦੇ ਜਿਲ੍ਹਾ ਪ੍ਰਧਾਨ ਦੀ ਗੱਡੀ ਦੀ ਭੰਨ ਤੋੜ

ਬਠਿੰਡਾ :-  ਜ਼ਿਲ੍ਹੇ ਦੇ ਪਿੰਡ ਅਕਾਲੀਆਂ ਕਲਾਂ ਵਿਚ ਪੰਚਾਇਤ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਟਰੱਕ ਯੂਨੀਅਨ ਦੇ ਗੋਨਿਆਣਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਸਵਿਫਟ ਗੱਡੀ ਦੀ ਗੁੰਡਾ ਅਨਸਰਾਂ ਵੱਲੋਂ ਤੇਜ਼ ਹਥਿਆਰਾਂ ਨਾਲ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਾਮਲੇ ਨੂੰ ਵੋਟਾਂ ਨਾਲ ਜੋੜ ਦੇਖਿਆ ਜਾ ਰਿਹਾ ਹੈ। ਪੀੜਤ ਹਰਪ੍ਰੀਤ ਸਿੰਘ ਨੇ ਦੱਸਿਆ ਉਹ ਟਰੱਕ ਯੂਨੀਅਨ ਗੋਨਿਆਣਾ ਦਾ ਪ੍ਰਧਾਨ ਹੈ। ਉਨਾਂ ਦਾ ਪਰਿਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਲਾ ਸਿੰਘ ਦੇ ਹੱਕ ਵਿਚ ਮਦਦ ਕਰ ਰਹੇ। ਅੱਜ ਕ਼ਰੀਬ 11.30 ਵਜੇ ਕੁਝ ਨੌਜਵਾਨਾਂ ਨੇ ਤੇਜ਼ ਧਾਰ ਹਥਿਆਰਾਂ ਹਮਲਾ ਕਰਿਦਆਂ ਗੱਡੀ ਦੀ ਪੂਰੀ ਤਰ੍ਹਾਂ ਭੰਨਤੋੜ ਕੀਤੀ, ਇਸ ਦੌਰਾਨ ਮੇਰੇ ਭਰਾ ਨੇ ਭੱਜ ਕਿ ਅਪਣੀ ਜਾਨ ਬਚਾਈ । ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਮੁੱਖ ਇਲੈਕਸ਼ਨ ਕਮਿਸ਼ਨ ਪੰਜਾਬ ਅਤੇ ਚੋਣ ਕਮਿਸ਼ਨਰ ਬਠਿੰਡਾ ਨੂੰ ਹਿੰਸਾ ਦੇ ਵੇਰਵੇ ਭੇਜ ਦਿੱਤੇ ਹਨ। ਥਾਣਾ ਨੇਹੀਆਂ ਵਾਲਾ ਮੁਖੀ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Up Skill Ninja