December 24, 2024 12:45 am

ਪੰਜਾਬ ਵਿਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 25 ਅਕਤੂਬਰ- ਪੰਜਾਬ ਵਿਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ’ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਅੱਜ ਦੁਪਹਿਰ ਖ਼ਤਮ ਹੋਣ ਤੋਂ ਬਾਅਦ ਪੜਤਾਲ ਕਮੇਟੀ 28 ਅਕਤੂਬਰ ਨੂੰ ਦਸਤਾਵੇਜ਼ਾਂ ਦੀ ਪੜਤਾਲ ਕਰੇਗੀ। ਜੇਕਰ ਪਿਛਲੇ 5 ਦਿਨਾਂ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਕੋਲ ਕਰੀਬ 26 ਹਲਫ਼ਨਾਮੇ ਪਹੁੰਚੇ ਹਨ। ਅੱਜ ਆਖ਼ਰੀ ਦਿਨ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ਲਈ ਵੱਡੇ ਆਗੂ ਨਾਮਜ਼ਦਗੀਆਂ ਦਾਖ਼ਲ ਕਰਨਗੇ।

Up Skill Ninja