December 24, 2024 12:28 am

1984 ਸਿੱਖ ਕਤਲੇਆਮ ਖਿਲਾਫ ਮਹਿਤਪੁਰ ਚ ਰੋਸ ਪ੍ਰਦਰਸ਼ਨ ! ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ

ਮਹਿਤਪੁਰ :- ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਖਿਲਾਫ ਪੰਜਾਬ ਭਰ ਚ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਅਤੇ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਮਹਿਤਪੁਰ ਕਸਬੇ ਵਿੱਚ ਕਿ੍ਸਚਨ ਕਮਿਊਨਿਟੀ ਹਾਲ ਤੋਂ ਸ਼ੁਰੂ ਹੋ ਕੇ ਸ਼ਹੀਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੇਂਡੂ ਮਜ਼ਦੂਰ ਵੀ ਸ਼ਾਮਿਲ ਹੋਏ। ਇਸ ਮੌਕੇ ਕੀਤੀ ਗਈ ਰੋਸ ਰੈਲੀ ਵਿੱਚ ਸ਼ਾਮਿਲ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਕਮਲ ਸਿੰਘ ਅਤੇ ਰਜਿੰਦਰ ਸਿੰਘ ਮੰਡ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲ ਬੀਤ ਜਾਣ ਬਾਅਦ ਵੀ ਪੀੜਤਾ ਨੂੰ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਭਾਰਤੀ ਹਾਕਮਾਂ ਨੇ ਦੇਸ਼ ਦੀਆਂ ਘੱਟ ਗਿਣਤੀਆਂ ਪ੍ਰਤੀ ਆਪਣਾ ਰੁੱਖ ਤਬਦੀਲ ਨਹੀਂ ਕੀਤਾ । ਉਹਨਾਂ ਨੇ ਕਿਹਾ ਕਿ 1984 ਚ ਜਿਸ ਤਰਾਂ ਦੇਸ ਭਰ ਵਿਚ ਸਿੱਖਾਂ ਦਾ ਕਤਲੇਆਮ ਕੇਂਦਰ ਦੀ ਕਾਂਗਰਸ ਸਰਕਾਰ ਨੇ ਗਿਣੀ ਮਿਥੀ ਸਾਜ਼ਿਸ਼ ਤਹਿਤ ਕਰਵਾਇਆ ਅਤੇ ਧੀਆਂ ਭੈਣਾਂ ਦੀ ਬੇਪੱਤੀ ਸਮੇਤ ਕਰੋੜਾਂ ਅਰਬਾਂ ਦੀ ਜਾਇਦਾਦ ਬਰਬਾਦ ਕਰਵਾਈ ਇਸ ਮੁਲਕ ਦੀ ਅਖੌਤੀ ਜਮਹੂਰੀਅਤ ਦੇ ਚਿਹਰੇ ਤੋਂ ਕਦੇ ਵੀ ਨਾ ਉੱਤਰਨ ਵਾਲਾ ਕਲੰਕ ਹੈ . ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿੱਚ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਮੰਡਿਆਲਾ ਨੇ ਕਿਹਾ ਕਿ ਇਸ ਸਿੱਖ ਨਸਲਕੁਸ਼ੀ ਦੀ ਮੁਹਿੰਮ ਵਿਚ ਕਾਂਗਰਸ ਸਮੇਤ ਆਰ ਐਸ ਐਸ ਉਸ ਸਮੇਂ ਦੀ ਜਨ ਸੰਘ ਦੇ ਕਾਰਕੁੰਨ ਵੀ ਵਡੀ ਗਿਣਤੀ ਚ ਸਿੱਖ ਕਤਲੇਆਮ ਵਿੱਚ ਸ਼ਾਮਿਲ ਸਨ ਜਿਹਨਾਂ ਤੇ ਹੋਏ ਪਰਚੇ ਭਾਜਪਾ ਨੇ ਸੱਤਾ ਚ ਆਉਦਿਆ ਸਹਿਜੇ ਸਹਿਜੇ ਖ਼ਤਮ ਕਰ ਦਿਤੇ, ਪਹਿਲਾਂ ਕੇਂਦਰ ਦੀ ਕਾਂਗਰਸ ਅਤੇ ਹੁਣ ਭਾਜਪਾ ਦੇਸ਼ ਦੀਆਂ ਘੱਟ ਗਿਣਤੀਆਂ ਕਦੇ ਸਿੱਖਾਂ ਕਦੇ ਮੁਸਲਮਾਨਾਂ ਤੇ ਕਦੇ ਇਸਾਈਆਂ ਨੂੰ ਆਪਣਾ ਚੋਣਵਾ ਨਿਸ਼ਾਨਾ ਬਣਾ ਕੇ ਉਨ੍ਹਾਂ ਖਿਲਾਫ ਨਫਰਤ ਦਾ ਮਾਹੌਲ ਬਣਾਕੇ ਤੇ ਫਿਰ ਬਹੁ ਗਿਣਤੀ ਦੀਆ ਭਾਵਨਾਵਾਂ ਨੂੰ ਵੋਟਾਂ ਚ ਤਬਦੀਲ ਕਰਨਾ ਹਾਕਮਾਂ ਦੀ ਚੋਣ ਨੀਤੀ ਬਣ ਚੁਕੀ ਹੈ!ਇਸ ਲਈ ਸਿਰਫ ਘੱਟ ਗਿਣਤੀਆਂ ਨੂੰ ਹੀ ਨਹੀਂ ਬਲਕਿ ਉਹਨਾਂ ਦੇ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੌਜੂਦਾ ਮੋਦੀ ਸਰਕਾਰ ਹਰ ਘੱਟ ਗਿਣਤੀ, ਬੁਧੀਜੀਵੀ, ਲੇਖਕ ਤੇ ਵੱਖਰੇ ਵਿਚਾਰਾਂ ਵਾਲੇ ਲੋਕਾਂ ਕੋਲੋਂ ਉਨਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਖੋਹ ਕੇ ਨਿਸ਼ਾਨਾ ਬਣਾ ਰਹੀ ਹੈ!ਦੇਸ਼ ਧ੍ਰੋਹ ਦੇ ਮੁਕਦਮੇ ਸਿਰਫ ਯੋਗੀ ਮੋਦੀ ਦੀ ਆਲੋਚਨਾ ਕਰਨ ਤੇ ਹੀ ਦਰਜ ਕੀਤੇ ਜਾ ਰਹੇ ਹਨ!ਨਵੇਂ ਫੌਜਦਾਰੀ ਕਾਨੂੰਨ ਦੀ ਵਰਤੋਂ ਵੀ ਲੋਕਾਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਯੂਨੀਫਾਰਮ ਸਿਵਿਲ ਕੋਡ ਹਰ ਵੱਖਰੇ ਸਭਿਆਚਾਰ ਵੱਖਰੀ ਪਛਾਣ ਵੱਖਰੇ ਰੀਤੀ ਰਿਵਾਜ ਨੂੰ ਮਸਲਕੇ ਇਕ ਹਿੰਦੂਤਵੀ ਮੁਲਕ ਬਣਾਉਣ ਦੀ ਪਹੁੰਚ ਅਪਣਾ ਰਹੀ ਹੈ ।ਇਸ ਮੌਕੇ ਬੁਲਾਰਿਆਂ ਨੇ ਸਾਰੀਆਂ ਘੱਟ ਗਿਣਤੀਆਂ ਅਤੇ ਸਮੁੱਚੇ ਇਨਸਾਫ ਪਸੰਦ ਭਾਈਚਾਰਿਆਂ ਨੂੰ ਇੱਕਜੁੱਟ ਹੋ ਕੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਿਆਂ ਇਹਨਾਂ ਲੋਕ ਵਿਰੋਧੀ ਤਾਕਤਾਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿੱਚ ਸਾਬਕਾ ਸਰਪੰਚ ਬਚਨ ਸਿੰਘ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਵਿਜੇ ਬਾਠ, ਪਰਮਜੀਤ ਕੋਰ ਮਾਨ, ਬਖਸ਼ੋ ਰਾਣੀ, ਹਰਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ,ਰਤਨ ਸਿੰਘ, ਅਮਰ ਸਿੰਘ, ਸੰਦੀਪ ਸਿੰਘ, ਤਰਨਜੀਤ ਸਿੰਘ ਮਾਨ, ਅਵਤਾਰ ਤਾਰੀ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਮੰਡ ਆਦਿ ਨੇ ਸੰਬੋਧਨ ਕੀਤਾ

Up Skill Ninja