ਸਬੰਧਤ ਖ਼ਬਰਾਂ
ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗੁਰਦੇਵ ਸਿੰਘ ਕਾਉਂਕੇ ਜੀ ਨੂੰ ਫਖ਼ਰ ਏ ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੇਣ ਬਾਰੇ ਫੈਸਲਾ ਲੈਣ।
ਅੰਮ੍ਰਿਤਸਰ ‘ਚ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣਾ ਆਏ ਕਾਲਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਚ ਜਥੇਦਾਰ ਕਾਉਂਕੇ ਸਾਹਿਬ ਬਾਰੇ ਅਸੀਂ ਇਕ ਸਮਾਗਮ ਕੀਤਾ ਸੀ ਜਿਥੇ ਬਹੁਤ ਵੱਡੇ ਪੰਥਕ ਫੈਸਲੇ ਲਏ ਗਏ ਸਨ। ਉਹਨਾਂ ਕਿਹਾ ਕਿ ਜਿਹੜੀ ਰਿਪੋਰਟ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਰੱਖੀ ਗਈ ਹੈ ਜਿਸ ਵਿਚ ਪੂਰੇ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਕਿਵੇਂ ਜਥੇਦਾਰ ਕਾਉਂਕੇ ਨੇ ਤਸ਼ੱਦਦ ਤੇ ਤਸੀਹੇ ਝੱਲੇ ਤੇ ਕੌਮ ਵਾਸਤੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਉਸ ਦਾ ਨੋਟਿਸ ਲੈਂਦਿਆਂ ਕੌਮ ਦੇ ਇੰਨੇ ਵੱਡੇ ਆਗੂ ਜਥੇਦਾਰ ਕਾਉਂਕੇ ਨੂੰ ‘ਫਖ਼ਰ ਏ ਕੌਮ’ ਦਾ ਐਵਾਰਡ ਦੇਣਾ ਚਾਹੀਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ 10 ਫਰਵਰੀ ਨੂੰ ਜਲੰਧਰ ਵਿਚ ਵੱਡਾ ਪੰਥਕ ਇਕੱਠ ਰੱਖਿਆ ਗਿਆ ਹੈ ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਤੇ ਸੰਸਥਾਵਾਂ ਦੇ ਆਗੂ ਸ਼ਾਮਲ ਹੋਣਗੇ ਅਤੇ ਪੰਥ ਦੇ ਹਿੱਤਾਂ ’ਤੇ ਚਰਚਾ ਕਰਦਿਆਂ ਉਸ ਬਾਰੇ ਲੋੜੀਂਦੇ ਫੈਸਲੇ ਲਏ ਜਾਣਗੇ ਤੇ ਅਮਲ ਵਿਚ ਲਿਆਂਦੇ ਜਾਣਗੇ।
- First Published :