December 24, 2024 6:10 am

ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ. 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ੀਨਰੀ, ਚਾਰਾ ਪ੍ਰਬੰਧਨ, ਸਾਈਲੇਜ ਬੇਲਰ ਅਤੇ ਟੀ.ਐਮ.ਆਰ. ਆਦਿ ‘ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ਼ਤਿਹਾਰਬਾਜ਼ੀ

ਇਸ ਮੋਕੇ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੀਨ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -1, ਜੋਤੀ ਸ਼ਰਮਾ , ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕ, ਸੁਖਬੀਰ ਕੌਰ ਸਟੈਨੋ ਟਾਈਪਿਸਟ, ਰਾਹੁਲ ਸ਼ਰਮਾ ਕਲਰਕ, ਗੁਰਦਿਆਲ ਸਿੰਘ ਰਿਟਾ. ਡੇਅਰੀ ਵਿਕਾਸ ਇੰਸਪੈਕਟਰ ,ਰਿਟਾ. ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਤੇ ਦਲਜੀਤ ਸਿੰਘ ਮਿਆਦੀਆਂ ਡੇਅਰੀ ਫਾਰਮਰ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ,ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਵਿਭਾਗੀ ਕਿੱਟਾਂ, ਮਿਨਰਲ ਮਿਕਸਚਰ ਵੰਡਿਆ ਗਿਆ।

Source link

Up Skill Ninja