December 24, 2024 5:57 am

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ 

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਇਸ਼ਤਿਹਾਰਬਾਜ਼ੀ

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਗੁਰਸਿਮਰਨ ਕੌਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਂਕੀਆਂ ਵੀ ਕੱਢੀਆਂ ਜਾਣਗੀਆਂ।
ਉਨਾਂ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਂਕੀਆਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸ਼ਾਉਂਦੀਆਂ ਹੋਈਆਂ ਹੋਣੀਆਂ ਚਾਹੀਦੀਆਂ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਸਾਰੀਆਂ ਝਾਂਕੀਆਂ ਸਮੇਂ ਸਿਰ ਤਰਤੀਬ ਅਨੁਸਾਰ ਲਗਾਈਆਂ ਜਾਣ।

ਇਸ਼ਤਿਹਾਰਬਾਜ਼ੀ

ਮੀਟਿੰਗ ਵਿੱਚ ਰੀਜਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਏ.ਡੀ.ਸੀ.ਪੀ. ਪਰਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਜਨਰਲ ਉਦਯੋਗ ਇੰਦਰਜੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Source link

Up Skill Ninja