ਸਬੰਧਤ ਖ਼ਬਰਾਂ
ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ. ਐਸ. ਐਸ. ਵਿਭਾਗ ਵੱਲੋਂ ਵਲੰਟੀਅਰਾਂ ਨੂੰ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਚਲਾਏ ਗਏ ਇਸ 7 ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪਿੰਡ ਕੋਟ ਖਾਲਸਾ ਵਿਖੇ ਲਿਜਾਇਆ ਗਿਆ।
ਇਸ ਸਬੰਧੀ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਵਲੰਟੀਅਰਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਜਿਨ੍ਹਾਂ ’ਚ ਪਿੰਡ ਦੀ ਸਫ਼ਾਈ ਅਤੇ ਪਿੰਡ ਵਾਸੀਆਂ ਨਾਲ ਸਿਹਤਮੰਦ ਸਰੀਰ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪਿੰਡ ਦੀਆਂ ਔਰਤਾਂ ਨੂੰ ਜੀਵਨ ’ਚ ਸਿਹਤ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ, ਕਿਉਂਕਿ ਸਿਹਤਮੰਦ ਅਤੇ ਸਵੱਛ ਜੀਵਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਬਚਾਅ ਸਕਦਾ ਹੈ।
ਇਸ ਮੌਕੇ ਵਲੰਟੀਅਰਾਂ ਨੇ ਉਕਤ ਪ੍ਰੋਗਰਾਮ ਅਫ਼ਸਰਾਂ ਅਤੇ ਹੋਰ ਸਟਾਫ਼ ਮੈਂਬਰਾਂ ਨਾਲ ਵੀ ਪਿੰਡ ’ਚ ਸਥਿਤ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਕਿਹਾ ਕਿ ਸੱਤ ਰੋਜ਼ਾ ਕੈਂਪ ਨੂੰ ਸਫ਼ਲ ਬਣਾਉਣ ਲਈ ਵਲੰਟੀਅਰਾਂ ਨੇ ਸਾਕਾਰਾਤਮਕ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਉਤਸ਼ਾਹ ਭਰਪੂਰ ਉਤਸੁਕਤਾ ਉਜਾਗਰ ਕੀਤਾ।
- First Published :