December 24, 2024 6:48 am

Guru Gobind Singh Ji । ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਸਜਿਆ ਵਿਸ਼ਾਲ ਨਗਰ ਕੀਰਤਨ । Local18

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਇਸ਼ਤਿਹਾਰਬਾਜ਼ੀ

ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ।

ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ਼ਤਿਹਾਰਬਾਜ਼ੀ

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਭੂਰਾਕੋਹਨਾ, ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ ਜੱਫਰਵਾਲ, ਯੁਵਰਾਜ ਸਿੰਘ,ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਸ਼ਤਿਹਾਰਬਾਜ਼ੀ

Source link

Up Skill Ninja